ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਦਾ ਮਾਮਲਾ ਭਖਿਆ

0
1594
File photo; Sikh preacher Nirmal Singh Khalsa (left)with zakir hussain at Golden Temple in Amritsar photo vishal kumar

ਅੰਮ੍ਰਿਤਸਰ, 3 ਅਪਰੈਲ;ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦਾ ਵੇਰਕਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰਨ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਪੁਲੀਸ ਨੂੰ ਸ਼ਿਕਾਇਤ ਭੇਜ ਕੇ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਖਿਲਾਫ ਕੇਸ ਦਰਜ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਸ਼ਿਕਾਇਤ ਨਵਾਂਸ਼ਹਿਰ ਵਾਸੀ ਪਰਵਿੰਦਰ ਸਿੰਘ ਕਿੱਤਣਾ, ਡਾ. ਅਮਰਜੀਤ ਸਿੰਘ ਮਾਨ ਸੰਗਰੂਰ, ਕੁਲਦੀਪ ਸਿੰਘ ਖਹਿਰਾ ਲੁਧਿਆਣਾ ਵੱਲੋਂ ਕੀਤੀ ਗਈ ਹੈ। ਸ਼ਿਕਾਇਤ ਦੀ ਕਾਪੀ ਪੁਲੀਸ ਕਮਿਸ਼ਨਰ ਨੂੰ ਈ-ਮੇਲ ਰਾਹੀਂ ਅਤੇ ਥਾਣਾ ਵੇਰਕਾ ਦੇ ਐਸਐਚਓ ਨੂੰ ਵਟਸਐਪ ਰਾਹੀਂ ਭੇਜੀ ਗਈ ਹੈ। ਸ਼ਿਕਾਇਤਕਰਤਾ ਨੇ ਲਿਖਿਆ ਹੈ ਕਿ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਨੇ ਨਾ ਸਿਰਫ ਕਰਫਿਊ ਨਿਯਮਾਂ ਦੀ ਉਲੰਘਣਾ ਕੀਤੀ ਹੈ ਸਗੋਂ ਡਿਊਟੀ ਕਰ ਰਹੇ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਕੰਮ ਵਿਚ ਵਿਘਨ ਵੀ ਪਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਸਕਾਰ ਉਪਰੰਤ ਬਿਮਾਰੀ ਫੈਲਣ ਦੀ ਅਫਵਾਹ ਵੀ ਫੈਲਾਈ ਗਈ। ਸ੍ਰੀ ਕਿੱਤਣਾ ਨੇ ਮੰਗ ਕੀਤੀ ਕਿ ਇਸ ਸਬੰਧੀ ਇਲਾਕੇ ਦੇ ਕੌਂਸਲਰ, ਸ਼ਮਸ਼ਾਨਘਾਟ ਕਮੇਟੀ ਦੇ ਮੈਂਬਰ ਤੇ ਹੋਰ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਰੋਲ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਲੈ ਕੇ ਜਾਣਗੇ।

LEAVE A REPLY

Please enter your comment!
Please enter your name here