ਚੰਡੀਗੜ੍ਹ, 8 ਜੂਨ
ਰਾਧਾ ਸੁਆਮੀ ਸਤਿਸੰਗ ਬਿਆਸ ਨੇ ਅੱਜ ਦੱਸਿਆ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ‘ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਕਰੋਨਾ ਮਹਾਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਵੱਲ ਮਦਦ ਦਾ ਹੱਥ ਵਧਾਉਂਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਅਤੇ ਸੰਤ ਨਿਰੰਕਾਰੀ ਮਿਸ਼ਨ ਨੇ ਆਪਣੇ ‘ਸਤਿਸੰਗ ਘਰ ਅਤੇ ਨਿਰੰਕਾਰੀ ਭਵਨ’ ਸਰਕਾਰ ਨੂੰ ਵਰਤੋਂ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਆਗੂਆਂ ਦਾ ਇਸ ਔਖੀ ਘੜੀ ਵਿੱਚ ਮਦਦ ਦੀ ਪੇਸ਼ਕਸ਼ ਲਈ ਧੰਨਵਾਦ ਕੀਤਾ ਹੈ।