ਖ਼ਾਲਿਸਤਾਨ: ਜਥੇਦਾਰ ਦੇ ਬਿਆਨ ਮਗਰੋਂ ਅਕਾਲੀ ਦਲ ਨੂੰ ਘੇਰਨ ਦੀ ਵਿਉਂਤਬੰਦੀ

0
1458

ਅੰਮ੍ਰਿਤਸਰ, 7 ਜੂਨ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖਾਲਿਸਤਾਨ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਨ ਦੀ ਵਿਉਂਤਬੰਦੀ ਕਰ ਲਈ ਹੈ। ਕਾਂਗਰਸੀ ਵਿਧਾਇਕਾਂ ਨੇ ਨਾ ਸਿਰਫ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ ਬਲਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਪੂਰੇ ਮਾਮਲੇ ਵਿੱਚ ਆਪਣੀ ਸਥਿਤੀ ਸਪਸ਼ਟ ਕਰਨ ਲਈ ਆਖਿਆ ਹੈ। ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਦੱਖਣੀ ਹਲਕੇ ਤੋਂ ਇੰਦਰਬੀਰ ਸਿੰਘ ਬੁਲਾਰੀਆ ਅਤੇ ਉੱਤਰੀ ਹਲਕੇ ਤੋਂ ਸੁਨੀਲ ਦੱਤੀ ਨੇ ਇਕ ਸਾਂਝੇ ਬਿਆਨ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਖ਼ਾਲਿਸਤਾਨ ਸਬੰਧੀ ਬਿਆਨਾਂ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰ ਸਰਕਾਰ ਕੋਲੋਂ ਵੀ ਜਵਾਬ ਮੰਗਿਆ ਹੈ।

LEAVE A REPLY

Please enter your comment!
Please enter your name here