ਤਰਨਤਾਰਨ 11 ਮਈ ( ਗੁਰਪ੍ਰੀਤ ਸਿੰਘ) ਜਿੱਥੇ ਕਿ ਕਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਸੰਸਾਰ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਉੱਥੇ ਹੀ ਕੁਝ ਅਣਸੁਖਾਈਆ ਘਟਨਾਂ ਵਾਪਰ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ । ਅਜਿਹਾ ਹੀ ਵੇਖਣ ਨੂੰ ਮਿਲਿਆ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ ਵਿਖੇ ਜਿੱਥੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਖੂਨ ਨਾਲ ਲਥਪਥ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਮੌਕੇ ਤੇ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਅੰਤ ਸਿੰਘ ਪੁੱਤਰ ਸੁੱਚਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੈਲੀ ਵਿੱਚ ਕੰਮ ਕਰ ਰਹੇ ਸਨ । ਕਿ ਉਨ੍ਹਾਂ ਦੇਖਿਆ ਕਿ ਕੁਝ ਖੂੰਖਾਰ ਕੁੱਤੇ ਇੱਕ ਥਾਂ ਤੇ ਇਕ ਵਿਅਕਤੀ ਦੀ ਲਾਸ਼ ਨੂੰ ਖਾ ਰਹੇ ਸਨ । ਤਾਂ ਭੱਜ ਕੇ ਨੇੜੇ ਗਏ ਤਾਂ ਉਨ੍ਹਾਂ ਨੇ ਪਹਿਲਾਂ ਉਨ੍ਹਾਂ ਖੂੰਖਾਰ ਕੁੱਤਿਆਂ ਨੂੰ ਭਜਾਇਆ ਅਤੇ ਫਿਰ ਪ੍ਰਸ਼ਾਸਨ ਨੂੰ ਇਸ ਦੀ ਖ਼ਬਰ ਕੀਤੀ ,ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਅਕਤੀ ਦੀ ਪਛਾਣ ਗੁਰਮੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਪਹੂਵਿੰਡ ਵਜੋਂ ਹੋਈ ਹੈ ਦੂਜੇ ਪਾਸੇ ਇਸ ਗੱਲ ਦੀ ਭਣਕ ਲੱਗਦਿਆਂ ਮੌਕੇ ਤੇ ਪਹੁੰਚੇ ਮ੍ਰਿਤਕ ਵਿਅਕਤੀ ਦੇ ਭਰਾ ਗਗਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੇਜ ਸਿੰਘ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਹ ਗੱਡੀ ਤੇ ਚੱਲਿਆ ਹੈ ਜੋ ਕਿ ਕਰੀਬ ਕੱਲ ਸ਼ਾਮੀ 6 ਵਜੇ ਤੋਂ ਗਾਇਬ ਹੈ ਜਿਸ ਦੀ ਜਾਣਕਾਰੀ ਅਸੀਂ ਥਾਣਾ ਭਿੱਖੀਵਿੰਡ ਵਿਖੇ ਦਿੱਤੀ ਸੀ । ਉਧਰ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦਿਆਂ ਅਗਲੀ ਕਾਰ ਹੋਈ ਆਰੰਭ ਦਿੱਤੀ ਹੈ ।