ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਵਧੀ

0
1105

ਅੰਮ੍ਰਿਤਸਰ, 18 ਮਈ
ਕਰੋਨਾ ਮਹਾਮਾਰੀ ਕਰਕੇ ਚਲ ਰਹੇ ਕਰਫਿਊ ਤੋਂ ਬਾਅਦ ਅੱਜ ਨਵੀਂ ਤਾਲਾਬੰਦੀ ਦੇ ਸ਼ੁਰੂ ਹੁੰਦਿਆਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਆਮਦ ਵਿਚ ਵੀ ਵਾਧਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਆਉਣ ਵਾਲੇ ਰਸਤਿਆਂ ਤੇ ਪੁਲੀਸ ਵਲੋਂ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਸੰਗਤ ਨੂੰ ਗੁਰੂ ਘਰ ਜਾਣ ਤੋਂ ਰੋਕਿਆ ਜਾ ਸਕੇ ਪਰ ਇਸ ਦੇ ਬਾਵਜੂਦ ਅੱਜ ਵਧੇਰੇ ਸ਼ਰਧਾਲੂ ਹਰਿਮੰਦਰ ਸਾਹਿਬ ਪੁੱਜੇ ਹਨ। ਇਨ੍ਹਾਂ ਨਾਕਿਆਂ ’ਤੇ ਵੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਵਧੇਰੇ ਗਿਣਤੀ ਦਿਖਾਈ ਦਿੱਤੀ, ਜੋ ਪੁਲੀਸ ਕਰਮਚਾਰੀਆਂ ਨੂੰ ਗੁਰੂ ਘਰ ਜਾਣ ਦੀ ਆਗਿਆ ਦੇਣ ਲਈ ਕਹਿ ਰਹੇ ਸਨ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਦਰਸ਼ਨੀ ਡਿਉਢੀ ਵਿਚ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਵਧੇਰੇ ਸ਼ਰਧਾਲੂ ਦਿਖਾਈ ਦਿੱਤੇ। ਇਸ ਦੌਰਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਕੌਰ ਸੋਨੀਆ ਨੇ ਦੱਸਿਆ ਕਿ ਉਨ੍ਹਾਂ ਗੁਰੂ ਘਰ ਵਿਖੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here