ਸਰਕਾਰ 10 ਲੱਖ ਕਰੋੜ ਦੇ ਵਿੱਤੀ ਪੈਕੇਜ ਦਾ ਐਲਾਨ ਕਰੇ: ਚਿਦੰਬਰਮ

0
1040

ਨਵੀਂ ਦਿੱਲੀ, 18 ਮਈ
ਸੀਨੀਅਰ ਕਾਂਗਰਸੀ ਆਗੂ ਪੀ ਚਿੰਦਬਰਮ ਨੇ ਸਰਕਾਰ ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਟ ਵਿੱਚ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਣਗੌਲਿਆ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਸਰਕਾਰ ਨੂੰ ਇਸ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ 10 ਲੱਖ ਕਰੋੜ ਰੁਪਏ ਦੇ ਵਿਆਪਕ ਵਿੱਤੀ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਸਾਬਕਾ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਐਲਾਨੇ ਵਿੱਤੀ ਪੈਕੇਜ ਵਿੱਚ ਸਿਰਫ 1,86,650 ਕਰੋੜ ਰੁਪਏ ਦੇ ਵਿੱਤੀ ਪੈਕੇਜ ਦੀ ਰਾਸ਼ੀ ਹੈ ਜੋ ਭਾਰਤ ਦੀ ਜੀਡੀਪੀ ਦਾ ਸਿਰਫ 0.91 ਫੀਸਦੀ ਹੈ। ਉਨ੍ਹਾਂ ਕਿਹਾ,‘‘ ਅਸੀਂ ਵਿੱਤ ਮੰਤਰੀ ਵੱਲੋਂ ਐਲਾਨੇ ਪੈਕੇਜ ਦੀ ਧਿਆਨ ਨਾਲ ਸਮੀਖਿਆ ਕੀਤੀ ਹੈ। ਅਸੀਂ ਅਰਥਸ਼ਾਸਤਰੀਆਂ ਨਾਲ ਗੱਲਬਾਤ ਕੀਤੀ। ਸਾਡਾ ਇਹ ਮੰਨਣਾ ਹੈ ਕਿ ਇਸ ਵਿੱਚ ਸਿਰਫ 1,86,650 ਕਰੋੜ ਰੁਪਏ ਦਾ ਵਿੱਤੀ ਪੈਕੇਜ ਹੈ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ,‘‘ ਸਰਕਾਰ ਆਰਥਿਕ ਪੈਕੇਜ ’ਤੇ ਮੁੜ ਵਿਚਾਰ ਕਰੇ, ਪੂਰੇ ਵਿੱਤੀ ਪੈਕੇਜ ਦਾ ਐਲਾਨ ਕਰੇ ਜੋ ਜੀਡੀਪੀ ਦਾ 10 ਫੀਸਦੀ ਹੋਵੇ। ਇਹ 10 ਲੱਖ ਕਰੋੜ ਰੁਪਏ ਦਾ ਵਿੱਤੀ ਪੈਕੇਜ ਹੋਣਾ ਚਾਹੀਦਾ

LEAVE A REPLY

Please enter your comment!
Please enter your name here