ਹਲਕਾ ਭੁਲੱਥ ’ਚ ਕਰੋਨਾਵਾਇਰਸ ਨਾਲ ਪਹਿਲੀ ਮੌਤ

0
1003

ਭੁਲੱਥ, 18 ਮਈ
ਇਥੋਂ ਨੇੜਲੇ ਪਿੰਡ ਬਾਗੜੀਆਂ ਦੇ ਵਸਨੀਕ ਸੋਢੀ ਰਾਮ (50) ਦੀ ਅੱਜ ਕਰੋਨਾਵਾਇਰਸ ਨਾਲ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਅਧਰੰਗ ਤੋਂ ਪੀੜਤ ਸੀ। ਲੰਘੇ ਸ਼ਨਿਚਰਵਾਰ ਸ਼ਾਮ ਨੂੰ ਉਸ ਦੀ ਤਬੀਅਤ ਖ਼ਰਾਬ ਹੋਣ ਕਾਰਨ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਦਾਖ਼ਲ ਨਹੀਂ ਕੀਤਾ ਗਿਆ ਤੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here