ਸੁਪਰੀਮ ਕੋਰਟ ਵੱਲੋਂ ਅਰਨਬ ਦੇ ਕੇਸ ਸੀਬੀਆਈ ਨੂੰ ਸੌਂਪਣ ਤੋਂ ਇਨਕਾਰ

0
970

ਨਵੀਂ ਦਿੱਲੀ, 20 ਮਈ
ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਤੋਂ ਕੁਝ ਰਾਹਤ ਮਿਲੀ ਜਦੋਂ ਸਿਖਰਲੀ ਅਦਾਲਤ ਨੇ ਪਾਲਘਰ ’ਚ ਦੋ ਸਾਧੂਆਂ ਸਮੇਤ ਤਿੰਨ ਵਿਅਕਤੀਆਂ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ਨਾਲ ਸਬੰਧਤ ਪ੍ਰੋਗਰਾਮ ਦੇ ਸਿਲਸਿਲੇ ’ਚ ਨਾਗਪੁਰ ’ਚ ਦਰਜ ਐੱਫਆਈਆਰ ਤੋਂ ਇਲਾਵਾ ਬਾਕੀ ਸਾਰੇ ਮਾਮਲੇ ਰੱਦ ਕਰ ਦਿੱਤੇ ਪਰ ਇਸ ਦੀ ਜਾਂਚ ਸੀਬੀਆਈ ਹਵਾਲੇ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਨਾਗਪੁਰ ’ਚ ਦਰਜ ਐੱਫਆਈਆਰ ਮੁੰਬਈ ਤਬਦੀਲ ਕਰ ਦਿੱਤੀ ਗਈ ਸੀ ਜਿਸ ਦੀ ਜਾਂਚ ਮੁੰਬਈ ਪੁਲੀਸ ਕਰ ਰਹੀ ਹੈ। ਜਸਟਿਸ ਧਨੰਜਯ ਵਾਈ ਚੰਦਰਚੂੜ ਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਫ਼ੈਸਲੇ ’ਚ ਕਿਹਾ ਕਿ ਐੱਫਆਈਆਰ ਰੱਦ ਕਰਵਾਉਣ ਲਈ ਅਰਨਬ ਗੋਸਵਾਮੀ ਨੂੰ ਕਿਸੇ ਸਮਰੱਥ ਅਦਾਲਤ ਕੋਲ ਜਾਣਾ ਪਵੇਗਾ। ਬੈਂਚ ਨੇ ਅਰਨਬ ਨੂੰ ਕਿਸੇ ਵੀ ਤਰ੍ਹਾਂ ਕਾਰਵਾਈ ਤੋਂ ਤਿੰਨ ਹਫ਼ਤਿਆਂ ਲਈ ਸੁਰੱਖਿਆ ਵੀ ਪ੍ਰਦਾਨ ਕੀਤੀ ਹੈ।

LEAVE A REPLY

Please enter your comment!
Please enter your name here